Mith Bolra Ji Har Sajan Suaami Mora (Puratan Reet) - Bhai Manbir Singh Ji Australia by Dhun Meh Dhyan published on 2023-05-13T06:53:10Z ਰਾਗੁ ਸੂਹੀ ਮਹਲਾ ੫ ਛੰਤ Raag Soohee, Fifth Mehla, Chhant: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ । My Dear Lord and Master, my Friend, speaks so sweetly. ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ । I have grown weary of testing Him, but still, He never speaks harshly to me. ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ । He does not know any bitter words; the Perfect Lord God does not even consider my faults and demerits. ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ—ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ । It is the Lord's natural way to purify sinners; He does not overlook even an iota of service. ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ । He dwells in each and every heart, pervading everywhere; He is the nearest of the near. ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ । ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ ।੧। Slave Nanak seeks His Sanctuary forever; the Lord is my Ambrosial Friend. ||1|| Guru Arjan Dev Ji in Raag Soohee - 785 🌺🌺🌺🌺🌺 Mith Bolra Ji Har Sajan Suaami Mora (Puratan Reet) - Bhai Manbir Singh Ji Australia Genre Religion & Spirituality